ਗੁਰੂ ਗ੍ਰੰਥ ਸਾਹਿਬ 760 · Raag Soohee
1ਰਾਗੁ ਸੂਹੀ ਮਹਲਾ ੫ ਘਰੁ ੩
2ੴ ਸਤਿਗੁਰ ਪ੍ਰਸਾਦਿ ॥
3ਮਿਥਨ ਮੋਹ ਅਗਨਿ ਸੋਕ ਸਾਗਰ ॥
4ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥
5ਚਰਣ ਕਮਲ ਸਰਣਾਇ ਨਰਾਇਣ ॥
6ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥
7ਅਨਾਥਾ ਨਾਥ ਭਗਤ ਭੈ ਮੇਟਨ ॥
8ਸਾਧਸੰਗਿ ਜਮਦੂਤ ਨ ਭੇਟਨ ॥੨॥
9ਜੀਵਨ ਰੂਪ ਅਨੂਪ ਦਇਆਲਾ ॥
10ਰਵਣ ਗੁਣਾ ਕਟੀਐ ਜਮ ਜਾਲਾ ॥੩॥
11ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥
12ਰੋਗ ਰੂਪ ਮਾਇਆ ਨ ਬਿਆਪੈ ॥੪॥
13ਜਪਿ ਗੋਬਿੰਦ ਸੰਗੀ ਸਭਿ ਤਾਰੇ ॥
14ਪੋਹਤ ਨਾਹੀ ਪੰਚ ਬਟਵਾਰੇ ॥੫॥
15ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥
16ਸਰਬ ਫਲਾ ਸੋਈ ਜਨੁ ਪਾਏ ॥੬॥
17ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥
18ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥
19ਆਦਿ ਮਧਿ ਅੰਤਿ ਪ੍ਰਭੁ ਸੋਈ ॥
20ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
21ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯
22ੴ ਸਤਿਗੁਰ ਪ੍ਰਸਾਦਿ ॥
23ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੑ ਸੰਗੁ ਜੀਉ ॥
24ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥
25ਤਿਨੑ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥
26ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥
27ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥
28ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥
29ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥
30ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥
31ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥
32ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥
33ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥
34ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥
35ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥
36ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥
37ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥
38ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥
39ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath