ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 761 · Raag Soohee · Guru Arjan Dev Ji

1ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥

2ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥

3ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥

4ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥

5ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥

6ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥

7ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥

8ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥

9ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥

10ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ

11ੴ ਸਤਿਗੁਰ ਪ੍ਰਸਾਦਿ ॥

12ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥

13ਜਿਨੑਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥

14ਹਉ ਨਾ ਛੋਡਉ ਕੰਤ ਪਾਸਰਾ ॥

15ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥

16ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥

17ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥

18ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥

19ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥

20ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥

21ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥

22ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥

23ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥

24ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥

25ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥

26ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨਿੑ ਦੂਰੇ ॥

27ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥

28ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥

29ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥

30ਸੂਹੀ ਮਹਲਾ ੫ ॥

31ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥

32ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥

33ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥

34ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥

35ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥

36ਸੁਖੁ ਨ ਪਾਇਨਿੑ ਮੂਲਿ ਨਾਮ ਵਿਛੁੰਨਿਆ ॥੨॥

37ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

38ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥

39ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥

40ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath