ਗੁਰੂ ਗ੍ਰੰਥ ਸਾਹਿਬ 762 · Raag Soohee · Guru Arjan Dev Ji
1ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥
2ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥
3ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥
4ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥
5ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥
6ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥
7ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥
8ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
9ਰਾਗੁ ਸੂਹੀ ਮਹਲਾ ੧ ਕੁਚਜੀ
10ੴ ਸਤਿਗੁਰ ਪ੍ਰਸਾਦਿ ॥
11ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
12ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥
13ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥
14ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥
15ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥
16ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥
17ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥
18ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥
19ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥
20ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥
21ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥
22ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥
23ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥
24ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥
25ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥
26ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
27ਸੂਹੀ ਮਹਲਾ ੧ ਸੁਚਜੀ ॥
28ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥
29ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥
30ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥
31ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥
32ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥
33ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥
34ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥
35ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥
36ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥
37ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath