ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 763 · Raag Soohee

1ਸੂਹੀ ਮਹਲਾ ੫ ਗੁਣਵੰਤੀ ॥

2ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥

3ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥

4ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥

5ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥

6ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥

7ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥

8ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥

9ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥

10ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥

11ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥

12ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥

13ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥

14ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥

15ਰਾਗੁ ਸੂਹੀ ਛੰਤ ਮਹਲਾ ੧ ਘਰੁ ੧

16ੴ ਸਤਿਗੁਰ ਪ੍ਰਸਾਦਿ ॥

17ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

18ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥

19ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥

20ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥

21ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥

22ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥

23ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥

24ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥

25ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥

26ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥

27ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥

28ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥

29ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥

30ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥

31ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥

32ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥

33ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥

34ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath