ਗੁਰੂ ਗ੍ਰੰਥ ਸਾਹਿਬ 764 · Raag Soohee · Guru Nanak Dev Ji
1ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥
2ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥
3ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥
4ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥
5ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥
6ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
7ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨
8ੴ ਸਤਿਗੁਰ ਪ੍ਰਸਾਦਿ ॥
9ਹਮ ਘਰਿ ਸਾਜਨ ਆਏ ॥
10ਸਾਚੈ ਮੇਲਿ ਮਿਲਾਏ ॥
11ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
12ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
13ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
14ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥
15ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥
16ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥
17ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥
18ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥
19ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥
20ਮਨੁ ਤਨੁ ਅੰਮ੍ਰਿਤਿ ਭਿੰਨਾ ॥
21ਅੰਤਰਿ ਪ੍ਰੇਮੁ ਰਤੰਨਾ ॥
22ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥
23ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥
24ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥
25ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥
26ਆਤਮ ਰਾਮੁ ਸੰਸਾਰਾ ॥
27ਸਾਚਾ ਖੇਲੁ ਤੁਮੑਾਰਾ ॥
28ਸਚੁ ਖੇਲੁ ਤੁਮੑਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥
29ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥
30ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥
31ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥
32ਰਾਗੁ ਸੂਹੀ ਮਹਲਾ ੧ ਘਰੁ ੩
33ੴ ਸਤਿਗੁਰ ਪ੍ਰਸਾਦਿ ॥
34ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥
35ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥
36ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥
37ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath