ਗੁਰੂ ਗ੍ਰੰਥ ਸਾਹਿਬ 765 · Raag Soohee · Guru Nanak Dev Ji
1ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥
2ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥
3ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥
4ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥
5ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥
6ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥
7ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥
8ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥
9ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥
10ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥
11ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥
12ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥
13ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥
14ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥
15ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥
16ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥
17ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥
18ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥
19ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥
20ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
21ੴ ਸਤਿਗੁਰ ਪ੍ਰਸਾਦਿ ॥
22ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
23ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
24ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥
25ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
26ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥
27ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥
28ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
29ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥
30ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥
31ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥
32ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥
33ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥
34ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
35ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥
36ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath