ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 766 · Raag Soohee · Guru Nanak Dev Ji

1ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥

2ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥

3ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥

4ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥

5ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥

6ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥

7ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥

8ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥

9ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥

10ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

11ਸੂਹੀ ਮਹਲਾ ੧ ॥

12ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥

13ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

14ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥

15ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥

16ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥

17ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

18ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥

19ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥

20ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥

21ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥

22ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥

23ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥

24ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥

25ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥

26ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥

27ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥

28ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥

29ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

30ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥

31ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥

32ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥

33ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥

34ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥

35ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥

36ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥

37ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥

38ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath