ਗੁਰੂ ਗ੍ਰੰਥ ਸਾਹਿਬ 767 · Raag Soohee · Guru Nanak Dev Ji
1ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥
2ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥
3ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥
4ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥
5ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥
6ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥
7ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥
8ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥
9ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥
10ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥
11ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥
12ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥
13ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥
14ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥
15ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥
16ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥
17ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥
18ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥
19ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥
20ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥
21ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥
22ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥
23ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥
24ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥
25ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥
26ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥
27ਰਾਗੁ ਸੂਹੀ ਛੰਤ ਮਹਲਾ ੩ ਘਰੁ ੨
28ੴ ਸਤਿਗੁਰ ਪ੍ਰਸਾਦਿ ॥
29ਸੁਖ ਸੋਹਿਲੜਾ ਹਰਿ ਧਿਆਵਹੁ ॥
30ਗੁਰਮੁਖਿ ਹਰਿ ਫਲੁ ਪਾਵਹੁ ॥
31ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥
32ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥
33ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥
34ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥
35ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥
36ਗੁਰਮਤਿ ਸਹਜੇ ਨਾਮੁ ਧਿਆਏ ॥
37ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath