ਗੁਰੂ ਗ੍ਰੰਥ ਸਾਹਿਬ 768 · Raag Soohee · Guru Amar Daas Ji
1ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥
2ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥
3ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥
4ਜੁਗ ਮਹਿ ਰਾਮ ਨਾਮੁ ਨਿਸਤਾਰਾ ॥
5ਗੁਰ ਤੇ ਉਪਜੈ ਸਬਦੁ ਵੀਚਾਰਾ ॥
6ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥
7ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥
8ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥
9ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥
10ਸਾਜਨ ਆਇ ਵੁਠੇ ਘਰ ਮਾਹੀ ॥
11ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥
12ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥
13ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥
14ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥
15ਸਾਜਨ ਆਇ ਵੁਠੇ ਘਰ ਮਾਹੀ ॥੪॥੧॥
16ੴ ਸਤਿਗੁਰ ਪ੍ਰਸਾਦਿ ॥
17ਰਾਗੁ ਸੂਹੀ ਮਹਲਾ ੩ ਘਰੁ ੩ ॥
18ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥
19ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥
20ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥
21ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥
22ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥
23ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥
24ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥
25ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥
26ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥
27ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥
28ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥
29ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥
30ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥
31ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥
32ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥
33ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath