ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 76 · Siree Raag · Guru Nanak Dev Ji

1ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥

2ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥

3ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥

4ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥

5ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥

6ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥

7ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥

8ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥

9ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥

10ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥

11ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥

12ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥

13ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥

14ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥

15ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥

16ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥

17ਸਿਰੀਰਾਗੁ ਮਹਲਾ ੪ ॥

18ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥

19ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥

20ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥

21ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥

22ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥

23ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥

24ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥

25ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥

26ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥

27ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥

28ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥

29ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥

30ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥

31ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥

32ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath