ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 770 · Raag Soohee · Guru Amar Daas Ji

1ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

2ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥

3ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥

4ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥

5ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥

6ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥

7ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥

8ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥

9ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥

10ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥

11ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥

12ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥

13ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥

14ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥

15ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥

16ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥

17ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥

18ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥

19ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥

20ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥

21ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥

22ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥

23ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

24ਸੂਹੀ ਮਹਲਾ ੩ ॥

25ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥

26ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥

27ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥

28ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥

29ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥

30ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥

31ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥

32ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥

33ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥

34ਜਿਨੑ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath