ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 771 · Raag Soohee · Guru Amar Daas Ji

1ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥

2ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥

3ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥

4ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥

5ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥

6ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮੑਾਲੇ ॥

7ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥

8ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥

9ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥

10ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥

11ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥

12ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥

13ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥

14ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥

15ਸੂਹੀ ਮਹਲਾ ੩ ॥

16ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥

17ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥

18ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥

19ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥

20ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥

21ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥

22ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥

23ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥

24ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥

25ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥

26ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥

27ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥

28ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥

29ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥

30ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥

31ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥

32ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath