ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 772 · Raag Soohee · Guru Amar Daas Ji

1ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥

2ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥

3ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥

4ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥

5ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥

6ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥

7ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥

8ਸੂਹੀ ਮਹਲਾ ੩ ॥

9ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥

10ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥

11ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥

12ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥

13ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥

14ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥

15ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥

16ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥

17ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥

18ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥

19ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥

20ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥

21ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥

22ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥

23ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥

24ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥

25ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥

26ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥

27ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥

28ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥

29ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥

30ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥

31ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥

32ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath