ਗੁਰੂ ਗ੍ਰੰਥ ਸਾਹਿਬ 773 · Raag Soohee
1ਰਾਗੁ ਸੂਹੀ ਮਹਲਾ ੪ ਛੰਤ ਘਰੁ ੧
2ੴ ਸਤਿਗੁਰ ਪ੍ਰਸਾਦਿ ॥
3ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥
4ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
5ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥
6ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥
7ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥
8ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
9ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥
10ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥
11ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥
12ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥
13ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥
14ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥
15ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥
16ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥
17ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥
18ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥
19ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥
20ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥
21ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥
22ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥
23ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥
24ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥
25ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥
26ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
27ਸੂਹੀ ਮਹਲਾ ੪ ॥
28ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥
29ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥
30ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥
31ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥
32ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath