ਗੁਰੂ ਗ੍ਰੰਥ ਸਾਹਿਬ 774 · Raag Soohee · Guru Raam Daas Ji
1ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
2ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥
3ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥
4ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥
5ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥
6ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥
7ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
8ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥
9ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥
10ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥
11ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥
12ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥
13ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
14ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥
15ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥
16ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥
17ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥
18ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥
19ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
20ੴ ਸਤਿਗੁਰ ਪ੍ਰਸਾਦਿ ॥
21ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥
22ਗੁਰਮੁਖਿ ਹਰਿ ਗੁਣ ਗਾਏ ॥
23ਹਿਰਦੈ ਰਸਨ ਰਸਾਏ ॥
24ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥
25ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥
26ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥
27ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥
28ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥
29ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥
30ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥
31ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath