ਗੁਰੂ ਗ੍ਰੰਥ ਸਾਹਿਬ 775 · Raag Soohee · Guru Raam Daas Ji
1ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥
2ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥
3ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥
4ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥
5ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥
6ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥
7ਹਰਿ ਪ੍ਰਭਿ ਕਾਜੁ ਰਚਾਇਆ ॥
8ਗੁਰਮੁਖਿ ਵੀਆਹਣਿ ਆਇਆ ॥
9ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥
10ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥
11ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥
12ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥
13ਰਾਗੁ ਸੂਹੀ ਛੰਤ ਮਹਲਾ ੪ ਘਰੁ ੩
14ੴ ਸਤਿਗੁਰ ਪ੍ਰਸਾਦਿ ॥
15ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥
16ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥
17ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥
18ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥
19ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥
20ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥
21ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥
22ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥
23ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥
24ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥
25ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥
26ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥
27ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥
28ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥
29ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥
30ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥
31ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥
32ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥
33ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥
34ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥
35ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath