ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 776 · Raag Soohee · Guru Raam Daas Ji

1ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥

2ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥

3ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥

4ਸੂਹੀ ਮਹਲਾ ੪ ਘਰੁ ੫

5ੴ ਸਤਿਗੁਰ ਪ੍ਰਸਾਦਿ ॥

6ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥

7ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥

8ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥

9ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥

10ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥

11ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥

12ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥

13ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥

14ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥

15ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥

16ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥

17ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥

18ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥

19ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥

20ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥

21ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥

22ਸੂਹੀ ਛੰਤ ਮਹਲਾ ੪ ॥

23ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥

24ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥

25ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥

26ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥

27ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥

28ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥

29ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥

30ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥

31ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥

32ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath