ਗੁਰੂ ਗ੍ਰੰਥ ਸਾਹਿਬ 777 · Raag Soohee · Guru Raam Daas Ji
1ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥
2ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥
3ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥
4ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥
5ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥
6ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥
7ਰਾਗੁ ਸੂਹੀ ਛੰਤ ਮਹਲਾ ੫ ਘਰੁ ੧
8ੴ ਸਤਿਗੁਰ ਪ੍ਰਸਾਦਿ ॥
9ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥
10ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥
11ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥
12ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥
13ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥
14ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥
15ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥
16ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥
17ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥
18ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥
19ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥
20ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥
21ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥
22ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥
23ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥
24ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥
25ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥
26ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥
27ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥
28ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥
29ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥
30ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥
31ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥
32ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥
33ਸੂਹੀ ਮਹਲਾ ੫ ॥
34ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath