ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 778 · Raag Soohee · Guru Arjan Dev Ji

1ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥

2ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥

3ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥

4ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥

5ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥

6ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥

7ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥

8ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥

9ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥

10ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮੑਾਰੀ ॥

11ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥

12ਸੰਮੑਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥

13ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥

14ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥

15ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥

16ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥

17ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥

18ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥

19ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥

20ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥

21ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥

22ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥

23ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥

24ਰਾਗੁ ਸੂਹੀ ਛੰਤ ਮਹਲਾ ੫ ਘਰੁ ੨

25ੴ ਸਤਿਗੁਰ ਪ੍ਰਸਾਦਿ ॥

26ਗੋਬਿੰਦ ਗੁਣ ਗਾਵਣ ਲਾਗੇ ॥

27ਹਰਿ ਰੰਗਿ ਅਨਦਿਨੁ ਜਾਗੇ ॥

28ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥

29ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥

30ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥

31ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥

32ਅਨਹਤ ਸਬਦੁ ਸੁਹਾਵਾ ॥

33ਸਚੁ ਮੰਗਲੁ ਹਰਿ ਜਸੁ ਗਾਵਾ ॥

34ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥

35ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath