ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 779 · Raag Soohee · Guru Arjan Dev Ji

1ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥

2ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

3ਗੁਰ ਮਿਲਿ ਸਾਗਰੁ ਤਰਿਆ ॥

4ਹਰਿ ਚਰਣ ਜਪਤ ਨਿਸਤਰਿਆ ॥

5ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥

6ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥

7ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥

8ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥

9ਪਤਿਤ ਪਾਵਨ ਹਰਿ ਨਾਮਾ ॥

10ਪੂਰਨ ਸੰਤ ਜਨਾ ਕੇ ਕਾਮਾ ॥

11ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥

12ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥

13ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥

14ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥

15ਰਾਗੁ ਸੂਹੀ ਛੰਤ ਮਹਲਾ ੫ ਘਰੁ ੩

16ੴ ਸਤਿਗੁਰ ਪ੍ਰਸਾਦਿ ॥

17ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥

18ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥

19ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥

20ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥

21ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥

22ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥

23ਤੁਮੑ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥

24ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥

25ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥

26ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥

27ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥

28ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥

29ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥

30ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥

31ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥

32ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥

33ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥

34ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥

35ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲੑਾ ਰਾਮ ॥

36ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲੑਾ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath