ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 77 · Siree Raag · Guru Raam Daas Ji

1ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥

2ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥

3ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥

4ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥

5ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥

6ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥

7ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥

8ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥

9ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥

10ਸਿਰੀਰਾਗੁ ਮਹਲਾ ੫ ॥

11ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥

12ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥

13ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥

14ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥

15ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥

16ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥

17ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥

18ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥

19ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥

20ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥

21ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥

22ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥

23ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥

24ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥

25ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥

26ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥

27ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥

28ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥

29ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥

30ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥

31ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath