ਗੁਰੂ ਗ੍ਰੰਥ ਸਾਹਿਬ 780 · Raag Soohee · Guru Arjan Dev Ji
1ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥
2ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥
3ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲੑਾ ॥
4ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲੑਾ ॥੪॥੧॥੪॥
5ਸੂਹੀ ਮਹਲਾ ੫ ॥
6ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥
7ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥
8ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥
9ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥
10ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥
11ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥
12ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥
13ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥
14ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥
15ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥
16ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥
17ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥
18ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥
19ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥
20ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥
21ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥
22ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥
23ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥
24ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥
25ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥
26ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥
27ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥
28ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥
29ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
30ਸੂਹੀ ਮਹਲਾ ੫ ॥
31ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
32ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥
33ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥
34ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥
35ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath