ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 781 · Raag Soohee · Guru Arjan Dev Ji

1ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥

2ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥

3ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥

4ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥

5ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥

6ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥

7ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥

8ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥

9ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥

10ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥

11ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥

12ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥

13ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥

14ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥

15ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥

16ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥

17ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥

18ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥

19ਕਹੁ ਨਾਨਕ ਪ੍ਰਭਿ ਕਿਰਪਾ ਕੀਨੑੀ ਚਰਣ ਕਮਲ ਮਨੁ ਲਾਗਾ ॥੪॥੩॥੬॥

20ਸੂਹੀ ਮਹਲਾ ੫ ॥

21ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥

22ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥

23ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥

24ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥

25ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥

26ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥

27ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥

28ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥

29ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥

30ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥

31ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥

32ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥

33ਛਾਇਆ ਪ੍ਰਭਿ ਛਤ੍ਰਪਤਿ ਕੀਨੑੀ ਸਗਲੀ ਤਪਤਿ ਬਿਨਾਸੀ ਰਾਮ ॥

34ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥

35ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath