ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 782 · Raag Soohee · Guru Arjan Dev Ji

1ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥

2ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥

3ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥

4ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥

5ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥

6ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥

7ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥

8ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥

9ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥

10ਸੂਹੀ ਮਹਲਾ ੫ ॥

11ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥

12ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥

13ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥

14ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥

15ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥

16ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥

17ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥

18ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥

19ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥

20ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥

21ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੑੇ ॥

22ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥

23ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥

24ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥

25ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥

26ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥

27ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥

28ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥

29ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥

30ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥

31ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥

32ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥

33ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath