ਗੁਰੂ ਗ੍ਰੰਥ ਸਾਹਿਬ 783 · Raag Soohee · Guru Arjan Dev Ji
1ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥
2ਸੂਹੀ ਮਹਲਾ ੫ ॥
3ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥
4ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥
5ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥
6ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥
7ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥
8ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥
9ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥
10ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥
11ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥
12ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥
13ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥
14ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥
15ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥
16ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥
17ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥
18ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥
19ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥
20ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥
21ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥
22ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥
23ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥
24ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥
25ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥
26ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥
27ਸੂਹੀ ਮਹਲਾ ੫ ॥
28ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
29ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥
30ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥
31ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥
32ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥
33ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥
34ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath