ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 784 · Raag Soohee · Guru Arjan Dev Ji

1ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥

2ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥

3ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥

4ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥

5ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥

6ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥

7ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥

8ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥

9ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥

10ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥

11ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥

12ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥

13ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥

14ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥

15ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥

16ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥

17ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥

18ਰਾਗੁ ਸੂਹੀ ਮਹਲਾ ੫ ਛੰਤ

19ੴ ਸਤਿਗੁਰ ਪ੍ਰਸਾਦਿ ॥

20ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

21ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥

22ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥

23ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥

24ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥

25ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥

26ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥

27ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥

28ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥

29ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥

30ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥

31ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥

32ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥

33ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥

34ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥

35ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath