ਗੁਰੂ ਗ੍ਰੰਥ ਸਾਹਿਬ 785 · Raag Soohee · Guru Arjan Dev Ji
1ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥
2ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥
3ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥
4ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥
5ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥
6ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥
7ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥
8ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
9ੴ ਸਤਿਗੁਰ ਪ੍ਰਸਾਦਿ ॥
10ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
11ਸਲੋਕੁ ਮਃ ੩ ॥
12ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥
13ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥
14ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥
15ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥
16ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥
17ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥
18ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥
19ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥
20ਮਃ ੩ ॥
21ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥
22ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥
23ਪਉੜੀ ॥
24ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥
25ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥
26ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥
27ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥
28ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥
29ਸਲੋਕੁ ਮਃ ੩ ॥
30ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥
31ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥
32ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥
33ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
34ਮਃ ੩ ॥
35ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥
36ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥
37ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥
38ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath