ਗੁਰੂ ਗ੍ਰੰਥ ਸਾਹਿਬ 786 · Raag Soohee
1ਪਉੜੀ ॥
2ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥
3ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥
4ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥
5ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥
6ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
7ਸਲੋਕੁ ਮਃ ੩ ॥
8ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥
9ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥
10ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥
11ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥
12ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥
13ਮਃ ੩ ॥
14ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥
15ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥
16ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥
17ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥
18ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥
19ਪਉੜੀ ॥
20ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥
21ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥
22ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥
23ਮਨਮੁਖ ਠਉਰ ਨ ਪਾਇਨੑੀ ਫਿਰਿ ਆਵੈ ਜਾਈ ॥
24ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥
25ਸਲੋਕੁ ਮਃ ੩ ॥
26ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥
27ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥
28ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥
29ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥
30ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥
31ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥
32ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥
33ਮਃ ੧ ॥
34ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥
35ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥
36ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥
37ਪਉੜੀ ॥
38ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥
39ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥
40ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥
41ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥
42ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥
43ਸਲੋਕੁ ਮਃ ੩ ॥
44ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath