ਗੁਰੂ ਗ੍ਰੰਥ ਸਾਹਿਬ 787 · Raag Soohee · Guru Amar Daas Ji
1ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥
2ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥
3ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥
4ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥
5ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥
6ਮਃ ੩ ॥
7ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥
8ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥
9ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥
10ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥
11ਪਉੜੀ ॥
12ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥
13ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥
14ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥
15ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥
16ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥
17ਸਲੋਕੁ ਮਃ ੩ ॥
18ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿੑ ॥
19ਨਾਨਕ ਸਤੀਆ ਜਾਣੀਅਨਿੑ ਜਿ ਬਿਰਹੇ ਚੋਟ ਮਰੰਨਿੑ ॥੧॥
20ਮਃ ੩ ॥
21ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿੑ ॥
22ਸੇਵਨਿ ਸਾਈ ਆਪਣਾ ਨਿਤ ਉਠਿ ਸੰਮੑਾਲੰਨਿੑ ॥੨॥
23ਮਃ ੩ ॥
24ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥
25ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥
26ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥
27ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥
28ਪਉੜੀ ॥
29ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥
30ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥
31ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥
32ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥
33ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥
34ਸਲੋਕੁ ਮਃ ੨ ॥
35ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥
36ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥
37ਮਃ ੨ ॥
38ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥
39ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥
40ਮਃ ੨ ॥
41ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥
42ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥
43ਮਃ ੨ ॥
44ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥
45ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥
46ਪਉੜੀ ॥
47ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥
48ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath