ਗੁਰੂ ਗ੍ਰੰਥ ਸਾਹਿਬ 788 · Raag Soohee · Guru Angad Dev Ji
1ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥
2ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥
3ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥
4ਸਲੋਕ ਮਹਲਾ ੨ ॥
5ਜਿਨਾ ਭਉ ਤਿਨੑ ਨਾਹਿ ਭਉ ਮੁਚੁ ਭਉ ਨਿਭਵਿਆਹ ॥
6ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥
7ਮਃ ੨ ॥
8ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥
9ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥
10ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥
11ਪਉੜੀ ॥
12ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥
13ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥
14ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥
15ਜਿਨਿੑ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥
16ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥
17ਸਲੋਕ ਮਃ ੩ ॥
18ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥
19ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥
20ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥
21ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥
22ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥
23ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
24ਮਃ ੩ ॥
25ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥
26ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥
27ਮਃ ੩ ॥
28ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥
29ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
30ਪਉੜੀ ॥
31ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
32ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥
33ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥
34ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥
35ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
36ਸਲੋਕ ਮਃ ੧ ॥
37ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥
38ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥
39ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥
40ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥
41ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥
42ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
43ਮਹਲਾ ੧ ॥
44ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥
45ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath