ਗੁਰੂ ਗ੍ਰੰਥ ਸਾਹਿਬ 789 · Raag Soohee
1ਪਉੜੀ ॥
2ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥
3ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥
4ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥
5ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥
6ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥
7ਸਲੋਕ ਮਃ ੧ ॥
8ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥
9ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥੧॥
10ਮਃ ੧ ॥
11ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥
12ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥੨॥
13ਪਉੜੀ ॥
14ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥
15ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥
16ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ ॥
17ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥
18ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥੧੧॥
19ਸਲੋਕ ਮਃ ੧ ॥
20ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥
21ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥੧॥
22ਮਃ ੧ ॥
23ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥
24ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥
25ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥
26ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥੨॥
27ਪਉੜੀ ॥
28ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥
29ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥
30ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥
31ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥
32ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥੧੨॥
33ਸਲੋਕ ਮਃ ੧ ॥
34ਦੁਇ ਦੀਵੇ ਚਉਦਹ ਹਟਨਾਲੇ ॥
35ਜੇਤੇ ਜੀਅ ਤੇਤੇ ਵਣਜਾਰੇ ॥
36ਖੁਲੑੇ ਹਟ ਹੋਆ ਵਾਪਾਰੁ ॥
37ਜੋ ਪਹੁਚੈ ਸੋ ਚਲਣਹਾਰੁ ॥
38ਧਰਮੁ ਦਲਾਲੁ ਪਾਏ ਨੀਸਾਣੁ ॥
39ਨਾਨਕ ਨਾਮੁ ਲਾਹਾ ਪਰਵਾਣੁ ॥
40ਘਰਿ ਆਏ ਵਜੀ ਵਾਧਾਈ ॥
41ਸਚ ਨਾਮ ਕੀ ਮਿਲੀ ਵਡਿਆਈ ॥੧॥
42ਮਃ ੧ ॥
43ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥
44ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥
45ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥
46ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥
47ਪਉੜੀ ॥
48ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥
49ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥
50ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥
51ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥
52ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath