ਗੁਰੂ ਗ੍ਰੰਥ ਸਾਹਿਬ 78 · Siree Raag · Guru Arjan Dev Ji
1ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥
2ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥
3ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥
4ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥
5ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥
6ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥
7ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥
8ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥
9ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥
10ਸਿਰੀਰਾਗੁ ਮਹਲਾ ੪ ਘਰੁ ੨ ਛੰਤ
11ੴ ਸਤਿਗੁਰ ਪ੍ਰਸਾਦਿ ॥
12ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥
13ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥
14ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥
15ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥
16ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥
17ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥
18ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥
19ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥
20ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥
21ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥
22ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥
23ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥
24ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥
25ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥
26ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥
27ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥
28ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥
29ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥੩॥
30ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath