ਗੁਰੂ ਗ੍ਰੰਥ ਸਾਹਿਬ 790 · Raag Soohee
1ਸਲੋਕ ਮਃ ੧ ॥
2ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥
3ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥
4ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥
5ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥
6ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥
7ਮਃ ੧ ॥
8ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥
9ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥
10ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥
11ਪਉੜੀ ॥
12ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥
13ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥
14ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥
15ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥
16ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥
17ਸਲੋਕ ਮਃ ੧ ॥
18ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥
19ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥
20ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥
21ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥
22ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥
23ਮਃ ੧ ॥
24ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥
25ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥
26ਮਃ ੧ ॥
27ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥
28ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥
29ਮਃ ੧ ॥
30ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥
31ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥
32ਪਉੜੀ ॥
33ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥
34ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥
35ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥
36ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥
37ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥
38ਸਲੋਕ ਮਃ ੧ ॥
39ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥
40ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥
41ਮਃ ੧ ॥
42ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨਿੑ ਸਹੰਸ ॥
43ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥
44ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥
45ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥
46ਪਉੜੀ ॥
47ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥
48ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath