ਗੁਰੂ ਗ੍ਰੰਥ ਸਾਹਿਬ 791 · Raag Soohee · Guru Nanak Dev Ji
1ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥
2ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥
3ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥
4ਸਲੋਕ ਮਃ ੧ ॥
5ਦੀਵਾ ਬਲੈ ਅੰਧੇਰਾ ਜਾਇ ॥
6ਬੇਦ ਪਾਠ ਮਤਿ ਪਾਪਾ ਖਾਇ ॥
7ਉਗਵੈ ਸੂਰੁ ਨ ਜਾਪੈ ਚੰਦੁ ॥
8ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥
9ਬੇਦ ਪਾਠ ਸੰਸਾਰ ਕੀ ਕਾਰ ॥
10ਪੜਿੑ ਪੜਿੑ ਪੰਡਿਤ ਕਰਹਿ ਬੀਚਾਰ ॥
11ਬਿਨੁ ਬੂਝੇ ਸਭ ਹੋਇ ਖੁਆਰ ॥
12ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥
13ਮਃ ੧ ॥
14ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
15ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥
16ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥੨॥
17ਪਉੜੀ ॥
18ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥
19ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ ॥
20ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥
21ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ ॥
22ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥
23ਸਲੋਕ ਮਃ ੧ ॥
24ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥
25ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥
26ਮਹਲਾ ੨ ॥
27ਨਾਨਕ ਤਿਨਾ ਬਸੰਤੁ ਹੈ ਜਿਨੑ ਘਰਿ ਵਸਿਆ ਕੰਤੁ ॥
28ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥
29ਪਉੜੀ ॥
30ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ ॥
31ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ ॥
32ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ ਲਖਨੀ ॥
33ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ ॥
34ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥੧੮॥
35ਸਲੋਕ ਮਃ ੧ ॥
36ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥
37ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥੧॥
38ਮਃ ੨ ॥
39ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥
40ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥
41ਮਃ ੨ ॥
42ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥
43ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥
44ਪਉੜੀ ॥
45ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥
46ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥
47ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥
48ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ ॥
49ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥
50ਸਲੋਕ ਮਃ ੨ ॥
51ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath