ਗੁਰੂ ਗ੍ਰੰਥ ਸਾਹਿਬ 792 · Raag Soohee · Guru Angad Dev Ji
1ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥
2ਮਃ ੨ ॥
3ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮੑਾਲਿਓਇ ॥
4ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥
5ਪਉੜੀ ॥
6ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥
7ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥
8ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥
9ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥
10ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥
11ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥
12ਕਬੀਰ ਕੇ
13ੴ ਸਤਿਗੁਰ ਪ੍ਰਸਾਦਿ ॥
14ਅਵਤਰਿ ਆਇ ਕਹਾ ਤੁਮ ਕੀਨਾ ॥
15ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥
16ਰਾਮ ਨ ਜਪਹੁ ਕਵਨ ਮਤਿ ਲਾਗੇ ॥
17ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥
18ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥
19ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥
20ਕੰਠ ਗਹਨ ਤਬ ਕਰਨ ਪੁਕਾਰਾ ॥
21ਕਹਿ ਕਬੀਰ ਆਗੇ ਤੇ ਨ ਸੰਮੑਾਰਾ ॥੩॥੧॥
22ਸੂਹੀ ਕਬੀਰ ਜੀ ॥
23ਥਰਹਰ ਕੰਪੈ ਬਾਲਾ ਜੀਉ ॥
24ਨਾ ਜਾਨਉ ਕਿਆ ਕਰਸੀ ਪੀਉ ॥੧॥
25ਰੈਨਿ ਗਈ ਮਤ ਦਿਨੁ ਭੀ ਜਾਇ ॥
26ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥
27ਕਾਚੈ ਕਰਵੈ ਰਹੈ ਨ ਪਾਨੀ ॥
28ਹੰਸੁ ਚਲਿਆ ਕਾਇਆ ਕੁਮਲਾਨੀ ॥੨॥
29ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥
30ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥
31ਕਾਗ ਉਡਾਵਤ ਭੁਜਾ ਪਿਰਾਨੀ ॥
32ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥
33ਸੂਹੀ ਕਬੀਰ ਜੀਉ ॥
34ਅਮਲੁ ਸਿਰਾਨੋ ਲੇਖਾ ਦੇਨਾ ॥
35ਆਏ ਕਠਿਨ ਦੂਤ ਜਮ ਲੇਨਾ ॥
36ਕਿਆ ਤੈ ਖਟਿਆ ਕਹਾ ਗਵਾਇਆ ॥
37ਚਲਹੁ ਸਿਤਾਬ ਦੀਬਾਨਿ ਬੁਲਾਇਆ ॥੧॥
38ਚਲੁ ਦਰਹਾਲੁ ਦੀਵਾਨਿ ਬੁਲਾਇਆ ॥
39ਹਰਿ ਫੁਰਮਾਨੁ ਦਰਗਹ ਕਾ ਆਇਆ ॥੧॥ ਰਹਾਉ ॥
40ਕਰਉ ਅਰਦਾਸਿ ਗਾਵ ਕਿਛੁ ਬਾਕੀ ॥
41ਲੇਉ ਨਿਬੇਰਿ ਆਜੁ ਕੀ ਰਾਤੀ ॥
42ਕਿਛੁ ਭੀ ਖਰਚੁ ਤੁਮੑਾਰਾ ਸਾਰਉ ॥
43ਸੁਬਹ ਨਿਵਾਜ ਸਰਾਇ ਗੁਜਾਰਉ ॥੨॥
44ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥
45ਈਤ ਊਤ ਜਨ ਸਦਾ ਸੁਹੇਲੇ ॥
46ਜਨਮੁ ਪਦਾਰਥੁ ਜੀਤਿ ਅਮੋਲੇ ॥੩॥
47ਜਾਗਤੁ ਸੋਇਆ ਜਨਮੁ ਗਵਾਇਆ ॥
48ਮਾਲੁ ਧਨੁ ਜੋਰਿਆ ਭਇਆ ਪਰਾਇਆ ॥
49ਕਹੁ ਕਬੀਰ ਤੇਈ ਨਰ ਭੂਲੇ ॥
50ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥੪॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath