ਗੁਰੂ ਗ੍ਰੰਥ ਸਾਹਿਬ 793 · Raag Soohee
1ਸੂਹੀ ਕਬੀਰ ਜੀਉ ਲਲਿਤ ॥
2ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥
3ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥
4ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥
5ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
6ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥
7ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥
8ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥
9ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥
10ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥
11ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥
12ਸੂਹੀ ਲਲਿਤ ਕਬੀਰ ਜੀਉ ॥
13ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥
14ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥੧॥
15ਹਰਿ ਕੇ ਲੋਗਾ ਮੋ ਕਉ ਨੀਤਿ ਡਸੈ ਪਟਵਾਰੀ ॥
16ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥
17ਨਉ ਡਾਡੀ ਦਸ ਮੁੰਸਫ ਧਾਵਹਿ ਰਈਅਤਿ ਬਸਨ ਨ ਦੇਹੀ ॥
18ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥੨॥
19ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥
20ਧਰਮ ਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥੩॥
21ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕੋੁ ॥
22ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕੋੁ ॥੪॥੫॥
23ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ
24ੴ ਸਤਿਗੁਰ ਪ੍ਰਸਾਦਿ ॥
25ਸਹ ਕੀ ਸਾਰ ਸੁਹਾਗਨਿ ਜਾਨੈ ॥
26ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥
27ਤਨੁ ਮਨੁ ਦੇਇ ਨ ਅੰਤਰੁ ਰਾਖੈ ॥
28ਅਵਰਾ ਦੇਖਿ ਨ ਸੁਨੈ ਅਭਾਖੈ ॥੧॥
29ਸੋ ਕਤ ਜਾਨੈ ਪੀਰ ਪਰਾਈ ॥
30ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥
31ਦੁਖੀ ਦੁਹਾਗਨਿ ਦੁਇ ਪਖ ਹੀਨੀ ॥
32ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥
33ਪੁਰ ਸਲਾਤ ਕਾ ਪੰਥੁ ਦੁਹੇਲਾ ॥
34ਸੰਗਿ ਨ ਸਾਥੀ ਗਵਨੁ ਇਕੇਲਾ ॥੨॥
35ਦੁਖੀਆ ਦਰਦਵੰਦੁ ਦਰਿ ਆਇਆ ॥
36ਬਹੁਤੁ ਪਿਆਸ ਜਬਾਬੁ ਨ ਪਾਇਆ ॥
37ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥
38ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥
39ਸੂਹੀ ॥
40ਜੋ ਦਿਨ ਆਵਹਿ ਸੋ ਦਿਨ ਜਾਹੀ ॥
41ਕਰਨਾ ਕੂਚੁ ਰਹਨੁ ਥਿਰੁ ਨਾਹੀ ॥
42ਸੰਗੁ ਚਲਤ ਹੈ ਹਮ ਭੀ ਚਲਨਾ ॥
43ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath