ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 795 · Raag Bilaaval

1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥

3ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥

4ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥

5ਤੇਰੇ ਗੁਣ ਗਾਵਾ ਦੇਹਿ ਬੁਝਾਈ ॥

6ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥

7ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥

8ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥

9ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥

10ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥

11ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥

12ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

13ਬਿਲਾਵਲੁ ਮਹਲਾ ੧ ॥

14ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥

15ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥

16ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥

17ਕਉਣੁ ਜਾਣੈ ਪੀਰ ਪਰਾਈ ॥

18ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

19ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥

20ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮੑਾਰੀ ॥੨॥

21ਸਿਖ ਮਤਿ ਸਭ ਬੁਧਿ ਤੁਮੑਾਰੀ ਮੰਦਿਰ ਛਾਵਾ ਤੇਰੇ ॥

22ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥

23ਜੀਅ ਜੰਤ ਸਭਿ ਸਰਣਿ ਤੁਮੑਾਰੀ ਸਰਬ ਚਿੰਤ ਤੁਧੁ ਪਾਸੇ ॥

24ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

25ਬਿਲਾਵਲੁ ਮਹਲਾ ੧ ॥

26ਆਪੇ ਸਬਦੁ ਆਪੇ ਨੀਸਾਨੁ ॥

27ਆਪੇ ਸੁਰਤਾ ਆਪੇ ਜਾਨੁ ॥

28ਆਪੇ ਕਰਿ ਕਰਿ ਵੇਖੈ ਤਾਣੁ ॥

29ਤੂ ਦਾਤਾ ਨਾਮੁ ਪਰਵਾਣੁ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath