ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 796 · Raag Bilaaval · Guru Nanak Dev Ji

1ਐਸਾ ਨਾਮੁ ਨਿਰੰਜਨ ਦੇਉ ॥

2ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥

3ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥

4ਰਾਜੁ ਰੂਪੁ ਝੂਠਾ ਦਿਨ ਚਾਰਿ ॥

5ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥

6ਚਖਿ ਛੋਡੀ ਸਹਸਾ ਨਹੀ ਕੋਇ ॥

7ਬਾਪੁ ਦਿਸੈ ਵੇਜਾਤਿ ਨ ਹੋਇ ॥

8ਏਕੇ ਕਉ ਨਾਹੀ ਭਉ ਕੋਇ ॥

9ਕਰਤਾ ਕਰੇ ਕਰਾਵੈ ਸੋਇ ॥੩॥

10ਸਬਦਿ ਮੁਏ ਮਨੁ ਮਨ ਤੇ ਮਾਰਿਆ ॥

11ਠਾਕਿ ਰਹੇ ਮਨੁ ਸਾਚੈ ਧਾਰਿਆ ॥

12ਅਵਰੁ ਨ ਸੂਝੈ ਗੁਰ ਕਉ ਵਾਰਿਆ ॥

13ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥

14ਬਿਲਾਵਲੁ ਮਹਲਾ ੧ ॥

15ਗੁਰ ਬਚਨੀ ਮਨੁ ਸਹਜ ਧਿਆਨੇ ॥

16ਹਰਿ ਕੈ ਰੰਗਿ ਰਤਾ ਮਨੁ ਮਾਨੇ ॥

17ਮਨਮੁਖ ਭਰਮਿ ਭੁਲੇ ਬਉਰਾਨੇ ॥

18ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥

19ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥

20ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥

21ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥

22ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥

23ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥

24ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥

25ਅਕਥ ਕਥਾ ਕਹੀਐ ਗੁਰ ਭਾਇ ॥

26ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥

27ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥

28ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥੩॥

29ਮਨਮੁਖੁ ਵਿਛੁੜੈ ਖੋਟੀ ਰਾਸਿ ॥

30ਗੁਰਮੁਖਿ ਨਾਮਿ ਮਿਲੈ ਸਾਬਾਸਿ ॥

31ਹਰਿ ਕਿਰਪਾ ਧਾਰੀ ਦਾਸਨਿ ਦਾਸ ॥

32ਜਨ ਨਾਨਕ ਹਰਿ ਨਾਮ ਧਨੁ ਰਾਸਿ ॥੪॥੪॥

33ਬਿਲਾਵਲੁ ਮਹਲਾ ੩ ਘਰੁ ੧

34ੴ ਸਤਿਗੁਰ ਪ੍ਰਸਾਦਿ ॥

35ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥

36ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥

37ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥

38ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥

39ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥

40ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥

41ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥

42ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥

43ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥

44ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath