ਗੁਰੂ ਗ੍ਰੰਥ ਸਾਹਿਬ 797 · Raag Bilaaval · Guru Amar Daas Ji
1ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥
2ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮੑਾਲੇ ॥
3ਹਰਿ ਜਨ ਮਾਇਆ ਮਾਹਿ ਨਿਸਤਾਰੇ ॥
4ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
5ਬਿਲਾਵਲੁ ਮਹਲਾ ੩ ॥
6ਅਤੁਲੁ ਕਿਉ ਤੋਲਿਆ ਜਾਇ ॥
7ਦੂਜਾ ਹੋਇ ਤ ਸੋਝੀ ਪਾਇ ॥
8ਤਿਸ ਤੇ ਦੂਜਾ ਨਾਹੀ ਕੋਇ ॥
9ਤਿਸ ਦੀ ਕੀਮਤਿ ਕਿਕੂ ਹੋਇ ॥੧॥
10ਗੁਰ ਪਰਸਾਦਿ ਵਸੈ ਮਨਿ ਆਇ ॥
11ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ ॥
12ਆਪਿ ਸਰਾਫੁ ਕਸਵਟੀ ਲਾਏ ॥
13ਆਪੇ ਪਰਖੇ ਆਪਿ ਚਲਾਏ ॥
14ਆਪੇ ਤੋਲੇ ਪੂਰਾ ਹੋਇ ॥
15ਆਪੇ ਜਾਣੈ ਏਕੋ ਸੋਇ ॥੨॥
16ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥
17ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥
18ਜਿਸ ਨੋ ਲਾਏ ਲਗੈ ਤਿਸੁ ਆਇ ॥
19ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥
20ਆਪੇ ਲਿਵ ਧਾਤੁ ਹੈ ਆਪੇ ॥
21ਆਪਿ ਬੁਝਾਏ ਆਪੇ ਜਾਪੇ ॥
22ਆਪੇ ਸਤਿਗੁਰੁ ਸਬਦੁ ਹੈ ਆਪੇ ॥
23ਨਾਨਕ ਆਖਿ ਸੁਣਾਏ ਆਪੇ ॥੪॥੨॥
24ਬਿਲਾਵਲੁ ਮਹਲਾ ੩ ॥
25ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥
26ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥੧॥
27ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ ॥
28ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥
29ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥੨॥
30ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ ॥
31ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥੩॥
32ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥
33ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥੪॥੩॥
34ਬਿਲਾਵਲੁ ਮਹਲਾ ੩ ॥
35ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥
36ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥
37ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥
38ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥
39ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥
40ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥
41ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥
42ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath