ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 798 · Raag Bilaaval · Guru Amar Daas Ji

1ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥

2ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥

3ਬਿਲਾਵਲੁ ਮਹਲਾ ੩ ॥

4ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥

5ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥

6ਮੰਗਲੁ ਨਾਰੀ ਗਾਵਹਿ ਆਏ ॥

7ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥

8ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥

9ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥

10ਸਦਾ ਰੰਗਿ ਰਾਤੇ ਤੇਰੈ ਚਾਏ ॥

11ਹਰਿ ਜੀਉ ਆਪਿ ਵਸੈ ਮਨਿ ਆਏ ॥

12ਆਪੇ ਸੋਭਾ ਸਦ ਹੀ ਪਾਏ ॥

13ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥

14ਗੁਰਮੁਖਿ ਰਾਤੇ ਸਬਦਿ ਰੰਗਾਏ ॥

15ਨਿਜ ਘਰਿ ਵਾਸਾ ਹਰਿ ਗੁਣ ਗਾਏ ॥

16ਰੰਗਿ ਚਲੂਲੈ ਹਰਿ ਰਸਿ ਭਾਏ ॥

17ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥

18ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥

19ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥

20ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥

21ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥

22ਬਿਲਾਵਲੁ ਮਹਲਾ ੩ ॥

23ਪੂਰੇ ਗੁਰ ਤੇ ਵਡਿਆਈ ਪਾਈ ॥

24ਅਚਿੰਤ ਨਾਮੁ ਵਸਿਆ ਮਨਿ ਆਈ ॥

25ਹਉਮੈ ਮਾਇਆ ਸਬਦਿ ਜਲਾਈ ॥

26ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥

27ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥

28ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥

29ਮਨ ਕੀ ਪਰਤੀਤਿ ਮਨ ਤੇ ਪਾਈ ॥

30ਪੂਰੇ ਗੁਰ ਤੇ ਸਬਦਿ ਬੁਝਾਈ ॥

31ਜੀਵਣ ਮਰਣੁ ਕੋ ਸਮਸਰਿ ਵੇਖੈ ॥

32ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥

33ਘਰ ਹੀ ਮਹਿ ਸਭਿ ਕੋਟ ਨਿਧਾਨ ॥

34ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥

35ਸਦ ਹੀ ਲਾਗਾ ਸਹਜਿ ਧਿਆਨ ॥

36ਅਨਦਿਨੁ ਗਾਵੈ ਏਕੋ ਨਾਮ ॥੩॥

37ਇਸੁ ਜੁਗ ਮਹਿ ਵਡਿਆਈ ਪਾਈ ॥

38ਪੂਰੇ ਗੁਰ ਤੇ ਨਾਮੁ ਧਿਆਈ ॥

39ਜਹ ਦੇਖਾ ਤਹ ਰਹਿਆ ਸਮਾਈ ॥

40ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥

41ਪੂਰੈ ਭਾਗਿ ਗੁਰੁ ਪੂਰਾ ਪਾਇਆ ॥

42ਅੰਤਰਿ ਨਾਮੁ ਨਿਧਾਨੁ ਦਿਖਾਇਆ ॥

43ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥

44ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥

45ਰਾਗੁ ਬਿਲਾਵਲੁ ਮਹਲਾ ੪ ਘਰੁ ੩

46ੴ ਸਤਿਗੁਰ ਪ੍ਰਸਾਦਿ ॥

47ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥

48ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath