ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 799 · Raag Bilaaval · Guru Raam Daas Ji

1ਜਪਿ ਮਨ ਰਾਮ ਨਾਮੁ ਰਸਨਾ ॥

2ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥

3ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥

4ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥

5ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥

6ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥

7ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥

8ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥

9ਬਿਲਾਵਲੁ ਮਹਲਾ ੪ ॥

10ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥

11ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥

12ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥

13ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥

14ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥

15ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥

16ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥

17ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥

18ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥

19ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥

20ਬਿਲਾਵਲੁ ਮਹਲਾ ੪ ॥

21ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥

22ਤੁਮੑਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥੧॥

23ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥

24ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥੧॥ ਰਹਾਉ ॥

25ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥

26ਤੁਮੑਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥

27ਸਾਕਤ ਨਰ ਹੋਛੀ ਮਤਿ ਮਧਿਮ ਜਿਨੑ ਹਰਿ ਹਰਿ ਸੇਵ ਨ ਕਰਾ ॥

28ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥

29ਜਿਨ ਕਉ ਤੁਮੑ ਹਰਿ ਮੇਲਹੁ ਸੁਆਮੀ ਤੇ ਨੑਾਏ ਸੰਤੋਖ ਗੁਰ ਸਰਾ ॥

30ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥

31ਬਿਲਾਵਲੁ ਮਹਲਾ ੪ ॥

32ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥

33ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥

34ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥

35ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath