ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 79 · Siree Raag · Guru Raam Daas Ji

1ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥

2ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥

3ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥

4ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥

5ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥

6ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥

7ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥

8ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥

9ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥

10ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥

11ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥

12ਸਿਰੀਰਾਗੁ ਮਹਲਾ ੫ ਛੰਤ

13ੴ ਸਤਿਗੁਰ ਪ੍ਰਸਾਦਿ ॥

14ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥

15ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥

16ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥

17ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥

18ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥

19ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥੧॥

20ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥

21ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥

22ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥

23ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥

24ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥

25ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥

26ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥

27ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥

28ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥

29ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥

30ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥

31ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥

32ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥

33ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥

34ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath