ਗੁਰੂ ਗ੍ਰੰਥ ਸਾਹਿਬ 7 · Jap · Guru Nanak Dev Ji
1ਆਦੇਸੁ ਤਿਸੈ ਆਦੇਸੁ ॥
2ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
3ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥
4ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
5ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
6ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
7ਆਦੇਸੁ ਤਿਸੈ ਆਦੇਸੁ ॥
8ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
9ਆਸਣੁ ਲੋਇ ਲੋਇ ਭੰਡਾਰ ॥
10ਜੋ ਕਿਛੁ ਪਾਇਆ ਸੁ ਏਕਾ ਵਾਰ ॥
11ਕਰਿ ਕਰਿ ਵੇਖੈ ਸਿਰਜਣਹਾਰੁ ॥
12ਨਾਨਕ ਸਚੇ ਕੀ ਸਾਚੀ ਕਾਰ ॥
13ਆਦੇਸੁ ਤਿਸੈ ਆਦੇਸੁ ॥
14ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
15ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
16ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
17ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
18ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
19ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
20ਆਖਣਿ ਜੋਰੁ ਚੁਪੈ ਨਹ ਜੋਰੁ ॥
21ਜੋਰੁ ਨ ਮੰਗਣਿ ਦੇਣਿ ਨ ਜੋਰੁ ॥
22ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
23ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
24ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
25ਜੋਰੁ ਨ ਜੁਗਤੀ ਛੁਟੈ ਸੰਸਾਰੁ ॥
26ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
27ਨਾਨਕ ਉਤਮੁ ਨੀਚੁ ਨ ਕੋਇ ॥੩੩॥
28ਰਾਤੀ ਰੁਤੀ ਥਿਤੀ ਵਾਰ ॥
29ਪਵਣ ਪਾਣੀ ਅਗਨੀ ਪਾਤਾਲ ॥
30ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥
31ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
32ਤਿਨ ਕੇ ਨਾਮ ਅਨੇਕ ਅਨੰਤ ॥
33ਕਰਮੀ ਕਰਮੀ ਹੋਇ ਵੀਚਾਰੁ ॥
34ਸਚਾ ਆਪਿ ਸਚਾ ਦਰਬਾਰੁ ॥
35ਤਿਥੈ ਸੋਹਨਿ ਪੰਚ ਪਰਵਾਣੁ ॥
36ਨਦਰੀ ਕਰਮਿ ਪਵੈ ਨੀਸਾਣੁ ॥
37ਕਚ ਪਕਾਈ ਓਥੈ ਪਾਇ ॥
38ਨਾਨਕ ਗਇਆ ਜਾਪੈ ਜਾਇ ॥੩੪॥
39ਧਰਮ ਖੰਡ ਕਾ ਏਹੋ ਧਰਮੁ ॥
40ਗਿਆਨ ਖੰਡ ਕਾ ਆਖਹੁ ਕਰਮੁ ॥
41ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥
42ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
43ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥
44ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥
45ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
46ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥
47ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥
48ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
49ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
50ਤਿਥੈ ਨਾਦ ਬਿਨੋਦ ਕੋਡ ਅਨੰਦੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath