ਗੁਰੂ ਗ੍ਰੰਥ ਸਾਹਿਬ 800 · Raag Bilaaval · Guru Raam Daas Ji
1ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥
2ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥
3ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥
4ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥
5ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥
6ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
7ਬਿਲਾਵਲੁ ਮਹਲਾ ੪ ॥
8ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
9ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥
10ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥
11ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥
12ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥
13ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥
14ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥
15ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥
16ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥
17ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥
18ਬਿਲਾਵਲੁ ਮਹਲਾ ੪ ॥
19ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥
20ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥
21ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥
22ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥
23ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥
24ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥
25ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥
26ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥
27ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥
28ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥
29ੴ ਸਤਿਗੁਰ ਪ੍ਰਸਾਦਿ ॥
30ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
31ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥
32ਹਰਿ ਸੰਤ ਭਗਤ ਤਾਰਨੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath