ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 801 · Raag Bilaaval · Guru Raam Daas Ji

1ਹਰਿ ਭਰਿਪੁਰੇ ਰਹਿਆ ॥

2ਜਲਿ ਥਲੇ ਰਾਮ ਨਾਮੁ ॥

3ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥

4ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥

5ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥

6ਗੁਰੁ ਭੇਟਿਆ ਹੈ ਮੁਕਤਿ ਦਾਤਾ ॥

7ਹਰਿ ਕੀਈ ਹਮਾਰੀ ਸਫਲ ਜਾਤਾ ॥

8ਮਿਲਿ ਸੰਗਤੀ ਗੁਨ ਗਾਵਨੋ ॥੧॥

9ਮਨ ਰਾਮ ਨਾਮ ਕਰਿ ਆਸਾ ॥

10ਭਾਉ ਦੂਜਾ ਬਿਨਸਿ ਬਿਨਾਸਾ ॥

11ਵਿਚਿ ਆਸਾ ਹੋਇ ਨਿਰਾਸੀ ॥

12ਸੋ ਜਨੁ ਮਿਲਿਆ ਹਰਿ ਪਾਸੀ ॥

13ਕੋਈ ਰਾਮ ਨਾਮ ਗੁਨ ਗਾਵਨੋ ॥

14ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

15ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧

16ੴ ਸਤਿਗੁਰ ਪ੍ਰਸਾਦਿ ॥

17ਨਦਰੀ ਆਵੈ ਤਿਸੁ ਸਿਉ ਮੋਹੁ ॥

18ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ ॥

19ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥

20ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥

21ਕਿਉ ਤਰੀਐ ਬਿਖਿਆ ਸੰਸਾਰੁ ॥

22ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥ ਰਹਾਉ ॥

23ਪਵਨ ਝੁਲਾਰੇ ਮਾਇਆ ਦੇਇ ॥

24ਹਰਿ ਕੇ ਭਗਤ ਸਦਾ ਥਿਰੁ ਸੇਇ ॥

25ਹਰਖ ਸੋਗ ਤੇ ਰਹਹਿ ਨਿਰਾਰਾ ॥

26ਸਿਰ ਊਪਰਿ ਆਪਿ ਗੁਰੂ ਰਖਵਾਰਾ ॥੨॥

27ਪਾਇਆ ਵੇੜੁ ਮਾਇਆ ਸਰਬ ਭੁਇਅੰਗਾ ॥

28ਹਉਮੈ ਪਚੇ ਦੀਪਕ ਦੇਖਿ ਪਤੰਗਾ ॥

29ਸਗਲ ਸੀਗਾਰ ਕਰੇ ਨਹੀ ਪਾਵੈ ॥

30ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥੩॥

31ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥

32ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥

33ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥

34ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥੪॥

35ਜਿਨਿ ਚਾਖਿਆ ਤਿਸੁ ਆਇਆ ਸਾਦੁ ॥

36ਜਿਉ ਗੂੰਗਾ ਮਨ ਮਹਿ ਬਿਸਮਾਦੁ ॥

37ਆਨਦ ਰੂਪੁ ਸਭੁ ਨਦਰੀ ਆਇਆ ॥

38ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥

39ਬਿਲਾਵਲੁ ਮਹਲਾ ੫ ॥

40ਸਰਬ ਕਲਿਆਣ ਕੀਏ ਗੁਰਦੇਵ ॥

41ਸੇਵਕੁ ਅਪਨੀ ਲਾਇਓ ਸੇਵ ॥

42ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥

43ਧਰਤਿ ਪੁਨੀਤ ਭਈ ਗੁਨ ਗਾਏ ॥

44ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥

45ਸਭਨੀ ਥਾਂਈ ਰਵਿਆ ਆਪਿ ॥

46ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥

47ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥

48ਗੁਰ ਕੇ ਚਰਨ ਲਗੇ ਮਨਿ ਮੀਠੇ ॥

49ਨਿਰਬਿਘਨ ਹੋਇ ਸਭ ਥਾਂਈ ਵੂਠੇ ॥

50ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥

51ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥

52ਜਿਥੈ ਕਿਥੈ ਦੀਸਹਿ ਨਾਲੇ ॥

53ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥

54ਬਿਲਾਵਲੁ ਮਹਲਾ ੫ ॥

55ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath