ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 802 · Raag Bilaaval · Guru Arjan Dev Ji

1ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥

2ਮੋਹਿ ਅਨਾਥ ਤੁਮਰੀ ਸਰਣਾਈ ॥

3ਕਰਿ ਕਿਰਪਾ ਹਰਿ ਚਰਨ ਧਿਆਈ ॥੧॥

4ਦਇਆ ਕਰਹੁ ਬਸਹੁ ਮਨਿ ਆਇ ॥

5ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥

6ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥

7ਹਰਿ ਸੇਵਕ ਨਾਹੀ ਜਮ ਪੀੜ ॥

8ਸਰਬ ਦੂਖ ਹਰਿ ਸਿਮਰਤ ਨਸੇ ॥

9ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥

10ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥

11ਬਿਸਰਤ ਨਾਮੁ ਹੋਵਤ ਤਨੁ ਛਾਰੁ ॥

12ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥

13ਹਰਿ ਬਿਸਰਤ ਸਭ ਕਾ ਮੁਹਤਾਜ ॥੩॥

14ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥

15ਬਿਸਰਿ ਗਈ ਸਭ ਦੁਰਮਤਿ ਰੀਤਿ ॥

16ਮਨ ਤਨ ਅੰਤਰਿ ਹਰਿ ਹਰਿ ਮੰਤ ॥

17ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

18ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

19ੴ ਸਤਿਗੁਰ ਪ੍ਰਸਾਦਿ ॥

20ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

21ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

22ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥

23ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥

24ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥

25ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

26ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥

27ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥

28ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥

29ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥

30ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥

31ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥

32ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥

33ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥

34ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥

35ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥

36ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥

37ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

38ਬਿਲਾਵਲੁ ਮਹਲਾ ੫ ॥

39ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥

40ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥

41ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath