ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 803 · Raag Bilaaval · Guru Arjan Dev Ji

1ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥

2ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥

3ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥

4ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥

5ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥

6ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥

7ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥

8ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥

9ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥

10ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥

11ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥

12ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥

13ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥

14ਰਾਗੁ ਬਿਲਾਵਲੁ ਮਹਲਾ ੫ ਘਰੁ ੪

15ੴ ਸਤਿਗੁਰ ਪ੍ਰਸਾਦਿ ॥

16ਏਕ ਰੂਪ ਸਗਲੋ ਪਾਸਾਰਾ ॥

17ਆਪੇ ਬਨਜੁ ਆਪਿ ਬਿਉਹਾਰਾ ॥੧॥

18ਐਸੋ ਗਿਆਨੁ ਬਿਰਲੋ ਈ ਪਾਏ ॥

19ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥

20ਅਨਿਕ ਰੰਗ ਨਿਰਗੁਨ ਇਕ ਰੰਗਾ ॥

21ਆਪੇ ਜਲੁ ਆਪ ਹੀ ਤਰੰਗਾ ॥੨॥

22ਆਪ ਹੀ ਮੰਦਰੁ ਆਪਹਿ ਸੇਵਾ ॥

23ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥

24ਆਪਹਿ ਜੋਗ ਆਪ ਹੀ ਜੁਗਤਾ ॥

25ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥

26ਬਿਲਾਵਲੁ ਮਹਲਾ ੫ ॥

27ਆਪਿ ਉਪਾਵਨ ਆਪਿ ਸਧਰਨਾ ॥

28ਆਪਿ ਕਰਾਵਨ ਦੋਸੁ ਨ ਲੈਨਾ ॥੧॥

29ਆਪਨ ਬਚਨੁ ਆਪ ਹੀ ਕਰਨਾ ॥

30ਆਪਨ ਬਿਭਉ ਆਪ ਹੀ ਜਰਨਾ ॥੧॥ ਰਹਾਉ ॥

31ਆਪ ਹੀ ਮਸਟਿ ਆਪ ਹੀ ਬੁਲਨਾ ॥

32ਆਪ ਹੀ ਅਛਲੁ ਨ ਜਾਈ ਛਲਨਾ ॥੨॥

33ਆਪ ਹੀ ਗੁਪਤ ਆਪਿ ਪਰਗਟਨਾ ॥

34ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥

35ਆਪੇ ਅਵਿਗਤੁ ਆਪ ਸੰਗਿ ਰਚਨਾ ॥

36ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥

37ਬਿਲਾਵਲੁ ਮਹਲਾ ੫ ॥

38ਭੂਲੇ ਮਾਰਗੁ ਜਿਨਹਿ ਬਤਾਇਆ ॥

39ਐਸਾ ਗੁਰੁ ਵਡਭਾਗੀ ਪਾਇਆ ॥੧॥

40ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥

41ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath