ਗੁਰੂ ਗ੍ਰੰਥ ਸਾਹਿਬ 804 · Raag Bilaaval · Guru Arjan Dev Ji
1ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥
2ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥
3ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥
4ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥
5ਅਗਨਿ ਸਾਗਰ ਬੂਡਤ ਸੰਸਾਰਾ ॥
6ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥
7ਬਿਲਾਵਲੁ ਮਹਲਾ ੫ ॥
8ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥
9ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥
10ਕਰਿ ਆਸਾ ਆਇਓ ਪ੍ਰਭ ਮਾਗਨਿ ॥
11ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥
12ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥
13ਸਾਧਸੰਗਿ ਇਸੁ ਮਨਹਿ ਉਧਾਰਉ ॥੨॥
14ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥
15ਤਾ ਮਿਲੀਐ ਜਾ ਲਏ ਮਿਲਾਈ ॥੩॥
16ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥
17ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥
18ਬਿਲਾਵਲੁ ਮਹਲਾ ੫ ॥
19ਮਾਤ ਪਿਤਾ ਸੁਤ ਸਾਥਿ ਨ ਮਾਇਆ ॥
20ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥
21ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥
22ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥
23ਤਿਖਾ ਭੂਖ ਬਹੁ ਤਪਤਿ ਵਿਆਪਿਆ ॥
24ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥
25ਕੋਟਿ ਜਤਨ ਸੰਤੋਖੁ ਨ ਪਾਇਆ ॥
26ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥
27ਦੇਹੁ ਭਗਤਿ ਪ੍ਰਭ ਅੰਤਰਜਾਮੀ ॥
28ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥
29ਬਿਲਾਵਲੁ ਮਹਲਾ ੫ ॥
30ਗੁਰੁ ਪੂਰਾ ਵਡਭਾਗੀ ਪਾਈਐ ॥
31ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥
32ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥
33ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥
34ਅਵਰਿ ਕਰਮ ਸਭਿ ਲੋਕਾਚਾਰ ॥
35ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥
36ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
37ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥
38ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥
39ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥
40ਬਿਲਾਵਲੁ ਮਹਲਾ ੫ ॥
41ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥
42ਸਗਲ ਮਨੋਰਥ ਪੂਰਨ ਆਸੀਨਾ ॥੧॥
43ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥
44ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥੧॥ ਰਹਾਉ ॥
45ਅੰਧ ਕੂਪ ਤੇ ਕਰੁ ਗਹਿ ਲੀਨਾ ॥
46ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥
47ਨੀਚਾ ਤੇ ਊਚ ਊਨ ਪੂਰੀਨਾ ॥
48ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥
49ਮਨ ਤਨ ਨਿਰਮਲ ਪਾਪ ਜਲਿ ਖੀਨਾ ॥
50ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥
51ਬਿਲਾਵਲੁ ਮਹਲਾ ੫ ॥
52ਸਗਲ ਮਨੋਰਥ ਪਾਈਅਹਿ ਮੀਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath