ਗੁਰੂ ਗ੍ਰੰਥ ਸਾਹਿਬ 805 · Raag Bilaaval · Guru Arjan Dev Ji
1ਚਰਨ ਕਮਲ ਸਿਉ ਲਾਈਐ ਚੀਤਾ ॥੧॥
2ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥
3ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥੧॥ ਰਹਾਉ ॥
4ਸਫਲ ਜਨਮੁ ਹੋਵਤ ਵਡਭਾਗੀ ॥
5ਸਾਧਸੰਗਿ ਰਾਮਹਿ ਲਿਵ ਲਾਗੀ ॥੨॥
6ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥
7ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥
8ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥
9ਬਿਲਾਵਲੁ ਮਹਲਾ ੫ ॥
10ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥
11ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥
12ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥
13ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥
14ਭਗਤਿ ਵਛਲ ਭੈ ਕਾਟਨਹਾਰੇ ॥
15ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥
16ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥
17ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥
18ਸਾਧਸੰਗਿ ਪ੍ਰਗਟੇ ਨਾਰਾਇਣ ॥
19ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥
20ਬਿਲਾਵਲੁ ਮਹਲਾ ੫ ॥
21ਕਵਨੁ ਜਾਨੈ ਪ੍ਰਭ ਤੁਮੑਰੀ ਸੇਵਾ ॥
22ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥
23ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥
24ਊਚ ਮਹਲ ਸੁਆਮੀ ਪ੍ਰਭ ਮੇਰੇ ॥
25ਤੂ ਅਪਰੰਪਰ ਠਾਕੁਰ ਮੇਰੇ ॥੧॥ ਰਹਾਉ ॥
26ਏਕਸ ਬਿਨੁ ਨਾਹੀ ਕੋ ਦੂਜਾ ॥
27ਤੁਮੑ ਹੀ ਜਾਨਹੁ ਅਪਨੀ ਪੂਜਾ ॥੨॥
28ਆਪਹੁ ਕਛੂ ਨ ਹੋਵਤ ਭਾਈ ॥
29ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥
30ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥
31ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥੪॥੧੦॥੧੫॥
32ਬਿਲਾਵਲੁ ਮਹਲਾ ੫ ॥
33ਮਾਤ ਗਰਭ ਮਹਿ ਹਾਥ ਦੇ ਰਾਖਿਆ ॥
34ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥
35ਭਜੁ ਗੋਬਿਦ ਸਭ ਛੋਡਿ ਜੰਜਾਲ ॥
36ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥
37ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥
38ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥
39ਮਹਾ ਮੋਹ ਅੰਧ ਕੂਪ ਪਰਿਆ ॥
40ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥
41ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥
42ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥
43ਬਿਲਾਵਲੁ ਮਹਲਾ ੫ ॥
44ਮਾਤ ਪਿਤਾ ਸੁਤ ਬੰਧਪ ਭਾਈ ॥
45ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥
46ਸੂਖ ਸਹਜ ਆਨੰਦ ਘਣੇ ॥
47ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥
48ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥
49ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥
50ਅਰਥ ਧਰਮ ਕਾਮ ਮੋਖ ਕਾ ਦਾਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath