ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 806 · Raag Bilaaval · Guru Arjan Dev Ji

1ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥

2ਸਾਧਸੰਗਿ ਨਾਨਕਿ ਰੰਗੁ ਮਾਣਿਆ ॥

3ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥

4ਬਿਲਾਵਲੁ ਮਹਲਾ ੫ ॥

5ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥

6ਹਰਿ ਹਰਿ ਨਾਮੁ ਜਪਤ ਨਰ ਜੀਵੇ ॥

7ਮਰਿ ਖੁਆਰੁ ਸਾਕਤ ਨਰ ਥੀਵੇ ॥੧॥

8ਰਾਮ ਨਾਮੁ ਹੋਆ ਰਖਵਾਰਾ ॥

9ਝਖ ਮਾਰਉ ਸਾਕਤੁ ਵੇਚਾਰਾ ॥੨॥

10ਨਿੰਦਾ ਕਰਿ ਕਰਿ ਪਚਹਿ ਘਨੇਰੇ ॥

11ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥

12ਕਹੁ ਨਾਨਕ ਜਪਹਿ ਜਨ ਨਾਮ ॥

13ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

14ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ

15ੴ ਸਤਿਗੁਰ ਪ੍ਰਸਾਦਿ ॥

16ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥

17ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥

18ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥

19ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥

20ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥

21ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥

22ਬਿਲਾਵਲੁ ਮਹਲਾ ੫ ॥

23ਚਰਨ ਕਮਲ ਪ੍ਰਭ ਹਿਰਦੈ ਧਿਆਏ ॥

24ਰੋਗ ਗਏ ਸਗਲੇ ਸੁਖ ਪਾਏ ॥੧॥

25ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥

26ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥

27ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥

28ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥

29ਬਿਲਾਵਲੁ ਮਹਲਾ ੫ ॥

30ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥

31ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥

32ਤਾਪ ਪਾਪ ਸੰਤਾਪ ਬਿਨਾਸੇ ॥

33ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥

34ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥

35ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥

36ਬਿਲਾਵਲੁ ਮਹਲਾ ੫ ॥

37ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥

38ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥

39ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥

40ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥

41ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥

42ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥

43ਬਿਲਾਵਲੁ ਮਹਲਾ ੫ ॥

44ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮੑਾਰਿਆ ॥

45ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥

46ਕਾਰਜੁ ਸਤਿਗੁਰਿ ਆਪਿ ਸਵਾਰਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath